JALANDHAR WEATHER

ਸੜ੍ਹਕ ਹਾਦਸੇ ’ਚ ਨੌਜਵਾਨ ਦੀ ਮੌਤ

ਨਸਰਾਲਾ, 3 ਜੁਲਾਈ (ਸਤਵੰਤ ਸਿੰਘ ਥਿਆੜਾ)-ਨਸਰਾਲਾ ਤੋਂ ਥੋੜਾ ਦੂਰ ਅੱਡਾ ਮੰਡਿਆਲਾਂ ਨੇੜੇ ਵਾਪਰੇ ਹਾਦਸੇ ਵਿਚ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ (32) ਪੁੱਤਰ ਜੁਗਿੰਦਰ ਪ੍ਰਸਾਦ, ਵਾਸੀ ਤਾਰਾਗੜ੍ਹ, ਹੁਸ਼ਿਆਰਪੁਰ ਜੋ ਆਦਮਪੁਰ ਵਿਖੇ ਕੰਮ ਕਰਦਾ ਸੀ, ਰਾਤ ਤਕਰੀਬਨ 10:15 ਵਜੇ ਆਪਣੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਘਰ ਆ ਰਿਹਾ ਸੀ। ਇਸ ਨੂੰ ਸੜ੍ਹਕ ਵਿਚ ਡਿੱਗਿਆ ਦੇਖ ਕੇ ਮੌਕੇ ’ਤੇ ਮੌਜੂਦ ਲੋਕਾਂ ਵਲੋਂ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਦਾ ਕਾਰਨ ਅਜੇ ਤੱਕ ਨਹੀਂ ਪਤਾ ਲੱਗ ਸਕਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ