JALANDHAR WEATHER

ਕਿਸਾਨਾਂ ਨੂੰ ਕੀਤਾ ਜਾ ਰਿਹੈ ਗੁੰਮਰਾਹ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 3 ਜੁਲਾਈ- ਰਾਜ ਸਭਾ ਵਿਚ ਵਿਰੋਧੀ ਧਿਰ ਵਲੋਂ ਪ੍ਰਧਾਨ ਮੰਤਰੀ ਦੇ ਭਾਸ਼ਣ ਦੌਰਾਨ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਪ੍ਰਧਾਨ ਮੰਤਰੀ ਨੇ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਕਾਂਗਰਸ ਨੇ ਸੰਵਿਧਾਨ ਦਿਵਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਸਿਰਫ਼ ਰੌਲਾ ਪਾਉਂਦੇ ਹਨ, ਉਨ੍ਹਾਂ ਨੇ ਕੋਈ ਕੰਮ ਨਹੀਂ ਕਰਨਾ। ਉਨ੍ਹਾਂ ਅੱਗੇ ਕਿਹਾ ਕਿ ਸੰਵਿਧਾਨ ਨੂੰ ਲੈ ਕੇ ਰੌਲਾ ਪਾਉਣ ਵਾਲੇ ਹੀ ਸੰਵਿਧਾਨ ਦੀ ਭਾਵਨਾ ਨੂੰ ਨਹੀਂ ਸਮਝਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਆਟੋ ਪਾਇਲਟ ਮੋਡ ਵਾਲੀ ਸਰਕਾਰ ਚਲਾਈ ਹੈ। ਆਪਣੇ ਭਾਸ਼ਣ ਵਿਚ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਵਲੋਂ ਕੀਤੇ ਗਏ ਸਾਰੇ ਸੰਕਲਪਾਂ ਨੂੰ ਪੂਰਾ ਕਰਾਂਗੇ। ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਛੋਟੇ ਕਿਸਾਨਾਂ ਤੱਕ ਅੱਜ ਕੋਈ ਫ਼ਾਇਦਾ ਪਹੁੰਚਾਇਆ ਹੀ ਨਹੀਂ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਘੱਟ ਕੀਮਤਾਂ ’ਤੇ ਕਿਸਾਨਾਂ ਲਈ ਖਾਦਾਂ ਮੁਹੱਈਆ ਕਰਵਾਈਆਂ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਕਦਮ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ