ਹਾਥਰਸ ਵਿਚ ਵਾਪਰੀ ਘਟਨਾ ਮੰਦਭਾਗੀ- ਜੀਤਨ ਰਾਮ ਮਾਂਝੀ
![](/cmsimages/20240703/4563535__a.jpg)
ਨਵੀਂ ਦਿੱਲੀ, 3 ਜੁਲਾਈ- ਹਾਥਰਸ ਵਿਚ ਵਾਪਰੇ ਹਾਦਸੇ ’ਤੇ ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੱਲ੍ਹ ਆਪਣੇ ਭਾਸ਼ਣ ਦੌਰਾਨ ਇਸ ਘਟਨਾ ’ਤੇ ਸੋਗ ਪ੍ਰਗਟ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤਾਂ ਨੂੰ ਉਚਿਤ ਮੁਆਵਜ਼ਾ ਵੀ ਦਿੱਤਾ ਜਾਵੇਗਾ।