JALANDHAR WEATHER

ਮੁੰਬਈ : 8 ਪਿਸਤੌਲਾਂ ਤੇ 138 ਜ਼ਿੰਦਾ ਕਾਰਤੂਸ ਸਮੇਤ 3 ਕਾਬੂ

ਮੁੰਬਈ, 3 ਜੁਲਾਈ-ਮੁੰਬਈ ਕ੍ਰਾਈਮ ਬ੍ਰਾਂਚ ਯੂਨਿਟ 9 ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਜੁਹੂ 'ਚ ਹਥਿਆਰ ਸਪਲਾਈ ਕਰਨ ਲਈ ਆਉਣ ਵਾਲਾ ਹੈ, ਸੂਚਨਾ ਮਿਲਣ 'ਤੇ ਜੁਹੂ ਇਲਾਕੇ ਤੋਂ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਕੋਲੋਂ ਇਕ ਦੇਸੀ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਹੋਏ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਨ ’ਤੇ 2 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 8 ਪਿਸਤੌਲ ਅਤੇ 138 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਤਿੰਨੋਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ ਭੇਜ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ