JALANDHAR WEATHER

4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ

ਪਠਾਨਕੋਟ, 3 ਜੁਲਾਈ (ਸੰਧੂ)-ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ