JALANDHAR WEATHER

ਮਨੀਪੁਰ ਦੇ ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਮੁਆਇਨਾ

ਇੰਫਾਲ, 3 ਜੁਲਾਈ - ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਹੜ੍ਹਾਂ ਨਾਲ ਪ੍ਰਭਾਵਿਤ ਰਿਹਾਇਸ਼ੀ ਇਲਾਕਿਆਂ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਦੂਸਰੀ ਵਾਰ ਹੈ ਜਦੋਂ ਗੜੇਮਾਰੀ ਤੋਂ ਬਾਅਦ ਹੜ੍ਹ ਆਇਆ ਹੈ। ਇਹ ਬਹੁਤ ਮੰਦਭਾਗਾ ਹੈ ।ਐਨ.ਡੀ.ਆਰ.ਐਫ. ਦੀਆਂ ਦੋ ਟੀਮਾਂ ਪਹਿਲਾਂ ਹੀ ਸਾਜ਼ੋ-ਸਾਮਾਨ ਦੇ ਨਾਲ ਭੇਜੀਆਂ ਜਾ ਚੁੱਕੀਆਂ ਹਨ। ਜਿਨ੍ਹਾਂ 'ਚ ਰਾਜ ਪੁਲਿਸ ਬਲ ਅਤੇ ਅਸਾਮ ਰਾਈਫਲਜ਼, ਸਾਰੇ ਸ਼ਾਮਿਲ ਹਨ। ਸਰਕਾਰ 24 ਘੰਟੇ ਹਰ ਸੰਭਵ ਮਦਦ ਪ੍ਰਦਾਨ ਕਰਨ ਜਾ ਰਹੀ ਹੈ ਅਤੇ ਹੁਣ ਅੰਦਰੂਨੀ ਪਿੰਡਾਂ ਤੋਂ ਬਚਾਅ ਕਾਰਜ ਚੱਲ ਰਹੇ ਹਨ, ਮੈਨੂੰ ਲੱਗਦਾ ਹੈ ਕਿ ਜੇਕਰ ਬਾਰਿਸ਼ ਹੁੰਦੀ ਹੈ ਤਾਂ ਸਾਨੂੰ ਥੋੜ੍ਹਾ ਸਾਵਧਾਨ ਰਹਿਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ