JALANDHAR WEATHER

ਵਡਾਲਾ ਦੇ ਬਾਗ਼ੀ ਹੋਣ ਤੋਂ ਬਾਅਦ ਭੁੱਲਰ ਪਰਿਵਾਰ ਹੋਇਆ ਸਰਗਰਮ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਡੱਟ ਕੇ ਖੜ੍ਹਨ ਦਾ ਐਲਾਨ

ਜੰਡਿਆਲਾ ਮੰਜਕੀ,3 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਬਗ਼ਾਵਤ ਦਾ ਝੰਡਾ ਬੁਲੰਦ ਕਰਨ ਤੋਂ ਬਾਅਦ ਨੂਰਮਹਿਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹੇ ਗੁਰਦੀਪ ਸਿੰਘ ਭੁੱਲਰ ਦੇ ਪਰਿਵਾਰ ਉਨ੍ਹਾਂ ਦੀ ਸਾਬਕਾ ਵਿਧਾਇਕ ਪਤਨੀ ਬੀਬੀ ਰਾਜਵਿੰਦਰ ਕੌਰ ਭੁੱਲਰ, ਐਡਵੋਕੇਟ ਰਾਜਕਮਲ ਸਿੰਘ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸਰਗਰਮੀ ਦਿਖਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਆਗੂਆਂ ਅਤੇ ਪਤਵੰਤਿਆਂ ਨਾਲ ਪਿੰਡ ਭੁੱਲਰ ਵਿਚ ਇਕ ਭਰਵਾਂ ਇਕੱਠ ਕੀਤਾ ਗਿਆ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਡੱਟ ਕੇ ਖੜ੍ਹਨਦਾ ਅਹਿਦ ਲਿਆ ਗਿਆ। ਐਡਵੋਕੇਟ ਰਾਜਕਮਲ ਸਿੰਘ ਗਿੱਲ ਨੇ ਭੁੱਲਰ ਪਰਿਵਾਰ ਦੀਆਂ ਪਾਰਟੀ ਪਤੀ ਸੇਵਾਵਾਂ ਅਤੇ ਰਾਜਨੀਤਿਕ ਖੇਤਰ ਵਿਚ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਤਾ ਦੌਰਾਨ ਸੁੱਖ ਭੋਗਦੇ ਰਹੇ ਬਾਗ਼ੀ ਆਗੂ ਅੱਜ ਪਾਰਟੀ ਪ੍ਰਧਾਨ 'ਤੇ ਉਗਲਾਂ ਚੁੱਕ ਰਹੇ ਹਨ ਤੇ ਇਨ੍ਹਾਂ ਲੋਕਾਂ ਨੂੰ ਪੰਜਾਬੀ ਮੂੰਹ ਨਹੀਂ ਲਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ