JALANDHAR WEATHER

ਸੰਨ 1955 ਵਿਚ ਭਾਰਤ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਦੇ ਸੰਬੰਧ ਵਿਚ ਸਜਾਏ ਗੁਰਮਤਿ ਸਮਾਗਮ

ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਦੇ ਦਿਨ 4 ਜੁਲਾਈ 1955 ਨੂੰ ਪੰਜਾਬੀ ਸੂਬਾ ਮੋਰਚਾ ਦੇ ਸੰਬੰਧ ਵਿਚ ਭਾਰਤ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖ਼ੰਡ ਪਾਠ ਸਾਹਿਬ ਦਾ ਭੋਗ ਪੈਣ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਧਰਮ ਪ੍ਰਚਾਰ ਕਮੇਟੀ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ