JALANDHAR WEATHER

ਪੰਜਾਬ ਦੇ ਵੈਟਰਨਰੀ ਇੰਸਪੈਕਟਰ 7 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨਗੇ: ਕੈਲੇ/ਹਾਂਸਪੁਰੀ

ਸਾਹਨੇਵਾਲ, 4 ਜੁਲਾਈ (ਹਨੀ ਚਾਠਲੀ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੱਦੇ ’ਤੇ 7 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦੇ ਸੱਦੇ ’ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮੁਖਤਿਆਰ ਸਿੰਘ ਕੈਲੇ ਨੇ ਕੀਤੀ। ਪ੍ਰੈਸ ਸਕੱਤਰ ਜਗਰੂਪ ਸਿੰਘ ਹਾਂਸਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਟਰਨਰੀ ਇੰਸਪੈਕਟਰ ਕੇਡਰ ਪਿਛਲੇ ਲੰਮੇ ਸਮੇਂ ਤੋਂ ਮਾਨ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਪੰਜਾਬ ਦੇ ਸਮੁੱਚੇ ਵੈਟਰਨਰੀ ਇੰਸਪੈਕਟਰ 7 ਜੁਲਾਈ ਦਿਨ ਐਤਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ