JALANDHAR WEATHER

ਦਿੱਗਜ ਅਦਾਕਾਰਾ ਸਮ੍ਰਿਤੀ ਬਿਸਵਾਸ ਦਾ 100 ਸਾਲ ਦੀ ਉਮਰ 'ਚ ਦਿਹਾਂਤ

ਮੁੰਬਈ, 4 ਜੁਲਾਈ -ਮਨੋਰੰਜਨ ਜਗਤ ਲਈ ਇਕ ਦੁਖਦਾਈ ਖ਼ਬਰ ਹੈ। ਦਰਅਸਲ, ਹਿੰਦੀ, ਮਰਾਠੀ ਅਤੇ ਬੰਗਾਲੀ ਫਿਲਮਾਂ 'ਚ ਕੰਮ ਕਰ ਚੁੱਕੀ ਦਿੱਗਜ ਅਦਾਕਾਰਾ ਸਮ੍ਰਿਤੀ ਬਿਸਵਾਸ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ 100 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਅਭਿਨੇਤਰੀ ਦੀ ਮਹਾਰਾਸ਼ਟਰ ਦੇ ਨਾਸਿਕ ਸ਼ਹਿਰ 'ਚ ਉਨ੍ਹਾਂ ਦੇ ਘਰ 'ਤੇ ਮੌਤ ਹੋ ਗਈ। ਹੈਰੀਟੇਜ ਫਾਊਂਡੇਸ਼ਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਅਦਾਕਾਰਾ ਦੀ ਤਸਵੀਰ ਸ਼ੇਅਰ ਕਰਕੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ ਹੈ। । ਹੰਸਲ ਮਹਿਤਾ ਸਮੇਤ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੀਆਂ ਹਨ। ਕਿਸ਼ੋਰ ਕੁਮਾਰ ਅਤੇ ਬਲਰਾਜ ਸਾਹਨੀ ਨਾਲ ਕੰਮ ਕੀਤਾ ਸਮ੍ਰਿਤੀ ਬਿਸਵਾਸ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਦੇ ਤੌਰ 'ਤੇ 1930 'ਚ ਫਿਲਮ 'ਸੰਧਿਆ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਬੰਗਾਲੀ ਵਿਚ ਕਈ ਫਿਲਮਾਂ ਕੀਤੀਆਂ। 1930 ਤੋਂ 1960 ਤੱਕ, ਅਭਿਨੇਤਰੀ ਨੇ ਤਿੰਨ ਦਹਾਕਿਆਂ ਵਿਚ ਕਈ ਮਹਾਨ ਫਿਲਮਾਂ ਵਿਚ ਕੰਮ ਕੀਤਾ ਅਤੇ ਆਪਣੀ ਪਛਾਣ ਬਣਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ