JALANDHAR WEATHER

ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ; ਰਾਜ ਦੇ ਮੁੱਦਿਆਂ 'ਤੇ ਚਰਚਾ ਕੀਤੀ

ਨਵੀਂ ਦਿੱਲੀ,4 ਜੁਲਾਈ (ਏਐਨਆਈ): ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਰਾਜ ਨਾਲ ਸੰਬੰਧਿਤ ਕਈ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ । ਮੁੱਖ ਮੰਤਰੀ ਵਲੋਂ ਪੇਸ਼ ਕੀਤੀਆਂ ਗਈਆਂ ਮੁੱਖ ਬੇਨਤੀਆਂ ਵਿਚ ਸਿੰਗਰੇਨੀ ਕੋਲੀਅਰੀਜ਼ ਕੰਪਨੀ ਲਿਮਟਿਡ (ਐਸ.ਸੀ.ਸੀ.ਐਲ.) ਨੂੰ ਕੋਲਾ ਬਲਾਕਾਂ ਦੀ ਵੰਡ, ਹੈਦਰਾਬਾਦ ਵਿਚ ਸੂਚਨਾ ਤਕਨਾਲੋਜੀ ਨਿਵੇਸ਼ ਖੇਤਰ (ਆਈ.ਟੀ.ਆਈ.ਆਰ.) ਦੀ ਪੁਨਰ ਸੁਰਜੀਤੀ, ਰੱਖਿਆ ਜ਼ਮੀਨ ਦੀ ਪ੍ਰਵਾਨਗੀ, ਰਾਜ ਪੁਨਰਗਠਨ ਐਕਟ ਤਹਿਤ ਵਾਅਦਿਆਂ ਦੀ ਪੂਰਤੀ ਅਤੇ ਕਈ ਹੋਰ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ