JALANDHAR WEATHER

ਪਾਕਿਸਤਾਨ: ਪੰਜਾਬ ਸੂਬੇ ਦੀ ਸਰਕਾਰ ਨੇ 6 ਦਿਨਾਂ ਲਈ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮ ਬੰਦ ਕਰਨ ਦੀ ਕੀਤੀ ਸਿਫ਼ਾਰਸ਼

ਇਸਲਾਮਾਬਦ, 5 ਜੁਲਾਈ- ਪਹਿਲਾਂ ਟਵਿੱਟਰ ਨੂੰ ਚਾਰ ਮਹੀਨਿਆਂ ਤੋਂ ਵੱਧ ਸਮੇਂ ਲਈ ਬੰਦ ਕਰਨ ਤੋਂ ਬਾਅਦ, ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਹੁਣ ਮੁਹੱਰਮ ਦੇ ਇਸਲਾਮੀ ਮਹੀਨੇ ਦੌਰਾਨ 13 ਤੋਂ 18 ਜੁਲਾਈ ਤੱਕ ਕਿਸੇ ਵੀ ਤਰ੍ਹਾਂ ਦੀ ਨਫ਼ਰਤੀ ਸਮੱਗਰੀ ਫੈਲਣ ਤੋਂ ਰੋਕਣ ਲਈ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਯੂ.ਟਿਊਬ, ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਅਤੇ ਟਿੱਕਟੌਕ ’ਤੇ ਪਾਬੰਦੀ ਲਗਾਉਣ ਜਾ ਰਹੀ ਹੈ। ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਕਾਨੂੰਨ ਅਤੇ ਵਿਵਸਥਾ ਬਾਰੇ ਕੈਬਨਿਟ ਕਮੇਟੀ ਨੇ ਮੁਹੱਰਮ ਦੇ 6 ਤੋਂ 11ਵੇਂ ਦਿਨ (ਜੁਲਾਈ 13-18) ਦੌਰਾਨ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਪਾਬੰਦੀ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ। ਬੀਤੀ ਦੇਰ ਰਾਤ ਇਸ ਸੰਬੰਧੀ ਇਕ ਅਧਿਸੂਚਨਾ ਜਾਰੀ ਕੀਤੀ ਗਈ ਹੈ। ਮਰੀਅਮ ਨਵਾਜ਼ ਦੀ ਪੰਜਾਬ ਸਰਕਾਰ ਨੇ ਵੀ ਕੇਂਦਰ ਵਿਚ ਆਪਣੇ ਚਾਚਾ ਸ਼ਹਿਬਾਜ਼ ਸ਼ਰੀਫ਼ ਦੀ ਸਰਕਾਰ ਨੂੰ ਛੇ ਦਿਨਾਂ (ਜੁਲਾਈ 13-18) ਲਈ ਇੰਟਰਨੈੱਟ ’ਤੇ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਮੁਅੱਤਲ ਕਰਨ ਬਾਰੇ ਸੂਚਿਤ ਕਰਨ ਸੰਬੰਧੀ ਅਧਿਸੂਚਨਾ ਜਾਰੀ ਕਰਨ ਦੀ ਬੇਨਤੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ