JALANDHAR WEATHER

ਸਮੇਂ ਸਿਰ ਦਿੱਤਾ ਜਾਵੇ ਹਾਥਰਸ ਪੀੜਤਾਂ ਨੂੰ ਮੁਆਵਜ਼ਾ- ਰਾਹੁਲ ਗਾਂਧੀ

ਲਖਨਊ, 5 ਜੁਲਾਈ- ਹਾਥਰਸ ਵਿਚ ਮਚੀ ਭਾਜੜ ਦੇ ਪੀੜਤਾਂ ਨੂੰ ਮਿਲਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਇਕ ਦੁਖਦਾਈ ਘਟਨਾ ਹੈ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤਕ ਤੌਰ ’ਤੇ ਕੁਝ ਨਹੀਂ ਕਹਿਣਾ ਚਾਹੁੰਦਾ ਪਰ ਪ੍ਰਸ਼ਾਸਨ ਵਲੋਂ ਕਈ ਕਮੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਉਹ ਗਰੀਬ ਪਰਿਵਾਰ ਹਨ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਬੇਨਤੀ ਕਰਦਾ ਹਾਂ ਕਿ ਉਹ ਖੁੱਲ੍ਹੇ ਦਿਲ ਨਾਲ ਅਤੇ ਸਮੇਂ ਸਿਰ ਮੁਆਵਜ਼ਾ ਦੇਣ, ਕਿਉਂਕਿ ਦੇਰੀ ਨਾਲ ਦਿੱਤੇ ਗਏ ਮੁਆਵਜ਼ੇ ਦਾ ਕੋਈ ਫ਼ਾਇਦਾ ਨਹੀਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ