JALANDHAR WEATHER

ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਸੀ.ਬੀ.ਆਈ. ਨੂੰ ਕੀਤਾ ਨੋਟਿਸ ਜਾਰੀ

ਨਵੀਂ ਦਿੱਲੀ, 5 ਜੁਲਾਈ- ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਇਕ ਸੀ.ਬੀ.ਆਈ. ਕੇਸ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 17 ਜੁਲਾਈ ਤੈਅ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ ਨੇ ਇਸ ਮਾਮਲੇ ਵਿਚ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ