JALANDHAR WEATHER

ਜ਼ਿਮਨੀ ਚੋਣ: 10 ਜੁਲਾਈ ਨੂੰ ਜਲੰਧਰ ਪੱਛਮੀ ਹਲਕੇ ਵਿਚ ਛੁੱਟੀ ਦਾ ਐਲਾਨ

ਚੰਡੀਗੜ੍ਹ, 5 ਜੁਲਾਈ- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ ਨੂੰ ਉਸ ਹਲਕੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਵਿੱਦਿਅਕ ਸੰਸਥਾਵਾਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਪੱਛਮੀ ਹਲਕੇ ਦਾ ਵੋਟਰ ਹੈ ਅਤੇ ਸਰਕਾਰੀ ਦਫ਼ਤਰਾਂ, ਬੋਰਡਾਂ, ਵਿੱਦਿਅਕ ਸੰਸਥਾਵਾਂ ਵਿਚ ਕੰਮ ਕਰ ਰਿਹਾ ਹੈ ਤਾਂ ਉਹ ਸੰਬੰਧਿਤ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ ਇਹ ਵਿਸ਼ੇਸ਼ ਛੁੱਟੀ ਲੈਣ ਦੇ ਯੋਗ ਹੋਵੇਗਾ ਤੇ ਇਹ ਛੁੱਟੀ ਉਸ ਦੇ ਖ਼ਾਤੇ ਵਿਚੋਂ ਨਹੀਂ ਕੱਟੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ