JALANDHAR WEATHER

ਹਥਿਆਰਬੰਦ ਹਮਲਾਵਰਾਂ ਨੇ ਕੀਤਾ ਸ਼ਿਵ ਸੈਨਾ ਆਗੂ ਸੰਦੀਪ ਕੁਮਾਰ ’ਤੇ ਹਮਲਾ

ਲੁਧਿਆਣਾ, 5 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਿਵਲ ਹਸਪਤਾਲ ਦੇ ਬਾਹਰ ਅੱਜ ਬਾਅਦ ਦੁਪਹਿਰ ਚਾਰ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸ਼ਿਵ ਸੈਨਾ ਦੇ ਆਗੂ ਸੰਦੀਪ ਕੁਮਾਰ ਉਰਫ਼ ਗੋਰਾ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਹਮਲਾਵਰ ਨਿਹੰਗ ਬਾਣੇ ਵਿਚ ਆਏ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ