JALANDHAR WEATHER

ਸਵ. ਭਾਈ ਗਜਿੰਦਰ ਸਿੰਘ ਨਮਿੱਤ 13 ਜੁਲਾਈ ਨੂੰ ਪਵੇਗਾ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਸੰਸਥਾ ਦੇ ਬਾਨੀ ਮੈਂਬਰ ਤੇ ਜਲਾਵਤਨ ਸਿੱਖ ਆਗੂ ਭਾਈ ਗਜਿੰਦਰ ਸਿੰਘ ਦੇ ਬੀਤੇ ਦਿਨ ਪਾਕਿਸਤਾਨ ਵਿਚ ਅਕਾਲ ਚਲਾਣਾ ਕਰ ਜਾਣ ਉਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਈ ਗਜਿੰਦਰ ਸਿੰਘ ਵਲੋਂ ਆਪਣੀ 53 ਵਰ੍ਹਿਆਂ ਦੀ ਉਮਰ ਵਿਚੋਂ 53 ਸਾਲ ਸਿੱਖ ਪੰਥ ਅਤੇ ਸਿੱਖ ਸੰਘਰਸ਼ ਦੇ ਲੇਖੇ ਲਾਏ। ਦਲ ਖਾਲਸਾ ਆਗੂਆਂ ਕਵਰਪਾਲ ਸਿੰਘ ਅਤੇ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਸਵਰਗੀ ਭਾਈ ਗਜਿੰਦਰ ਸਿੰਘ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 13 ਜੁਲਾਈ ਨੂੰ ਸਵੇਰੇ 8 ਵਜੇ ਸ੍ਰੀ ਅਕਾਲ ਤਖਤ ਸਾਹਿਬ ਨੇੜਲੇ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ