JALANDHAR WEATHER

ਪਰਮਜੀਤ ਸਿੰਘ ਸਰਨਾ ਵਲੋਂ ਬਰਨਾਲਾ ਪਰਿਵਾਰ ਨਾਲ ਮੁਲਾਕਾਤ

ਬਰਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਟਕਸਾਲੀ ਪਰਿਵਾਰ ਨਾਲ ਮਿਲਣ ਦੇ ਸਿਲਸਿਲੇ ਤਹਿਤ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ਆਗੂ ਸ. ਪਰਮਜੀਤ ਸਿੰਘ ਸਰਨਾ ਵਲੋਂ ਮਰਹੂਮ ਸਾਬਕਾ ਮੁੱਖ ਮੰਤਰੀ ਸ. ਸੁਰਜੀਤ ਸਿੰਘ ਬਰਨਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ । ਸ. ਸਰਨਾ ਨੇ ਕਿਹਾ ਕਿ ਬਰਨਾਲਾ ਪਰਿਵਾਰ ਦਹਾਕਿਆਂ ਤੋਂ ਅਕਾਲੀ ਦਲ ਦਾ ਅਹਿਮ ਹਿੱਸਾ ਹੈ ਅਤੇ ਟਕਸਾਲੀ ਪਰਿਵਾਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਇਹ ਹੋਰ ਤਕੜਾ ਹੋ ਕੇ ਪਾਰਟੀ ਦੀ ਬਿਹਤਰੀ ਤੇ ਪੰਥ ਦੀ ਚੜ੍ਹਦੀ ਕਲਾ ਲਈ ਉਤਸ਼ਾਹ ਨਾਲ ਕੰਮ ਕਰ ਸਕਣ। ਉਨ੍ਹਾਂ ਦੱਸਿਆ ਕਿ ਬਰਨਾਲਾ ਪਰਿਵਾਰ ਵਲੋਂ ਬੀਬੀ ਸੁਰਜੀਤ ਕੌਰ ਬਰਨਾਲਾ ਨੇ ਪਾਰਟੀ ਲਈ ਡਟ ਕੇ ਖੜ੍ਹਨ ਦਾ ਭਰੋਸਾ ਦਿੱਤਾ। ਇਸ ਮੌਕੇ ਜਤਿੰਦਰ ਸਿੰਘ ਸਾਹਨੀ ਜਨਰਲ ਸਕੱਤਰ ਦਿੱਲੀ ਇਕਾਈ, ਮਨਜੀਤ ਸਿੰਘ ਜਨਰਲ ਸਕੱਤਰ, ਗੁਰਿੰਦਰਪਾਲ ਸਿੰਘ ਧਨੌਲਾ, ਅਵਤੇਸ਼ਵਰ ਸਿੰਘ ਸੰਧੂ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ