ਭੇਤਭਰੇ ਹਾਲਾਤ ’ਚ ਇਕ ਵਿਅਕਤੀ ਦੀ ਮੌਤ
![](/cmsimages/20240705/4565280__psd watermark (1)-recovered-recovered.jpg)
ਭਦੌੜ, 5 ਜੁਲਾਈ (ਵਿਨੋਦ ਕਲਸੀ/ਰਜਿੰਦਰ ਬੱਤਾ)-ਪਿੰਡ ਨੈਣੇਵਾਲ ਵਿਖੇ ਇਕ ਵਿਅਕਤੀ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਿੱਠਾ ਸਿੰਘ ਪੁੱਤਰ ਦਿਲਾਵਰ ਸਿੰਘ (35) ਸਾਲ ਦੀ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਮਾਤਾ-ਪਿਤਾ ਨਾਲੋਂ ਵੱਖਰਾ ਰਹਿੰਦਾ ਸੀ। ਇੰਸ. ਸ਼ੇਰਵਿੰਦਰ ਸਿੰਘ ਔਲਖ ਥਾਣਾ ਭਦੌੜ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਉਤੇ ਪਹੁੰਚ ਗਏ। ਇਹ ਸਾਰਾ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ। ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।