JALANDHAR WEATHER

ਭਾਰੀ ਮੀਂਹ ਕਾਰਨ ਅਸਥਾਈ ਤੌਰ ’ਤੇ ਰੋਕੀ ਗਈ ਅਮਰਨਾਥ ਯਾਤਰਾ

ਸ੍ਰੀਨਗਰ, 6 ਜੁਲਾਈ- ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਸਾਵਧਾਨੀ ਦੇ ਤੌਰ ’ਤੇ ਅੱਜ ਅਮਰਨਾਥ ਯਾਤਰਾ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਤੋਂ ਬਾਲਟਾਲ ਅਤੇ ਪਹਿਲਗਾਮ ਮਾਰਗਾਂ ’ਤੇ ਰੁਕ-ਰੁਕ ਕੇ ਭਾਰੀ ਮੀਂਹ ਪੈ ਰਿਹਾ ਹੈ। ਅਧਿਕਾਰੀਆਂ ਨੇ ਅੱਗੇ ਕਿਹਾ ਕਿ ਯਾਤਰਾ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰਨ ਦਾ ਫ਼ੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਵਧਾਨੀ ਵਜੋਂ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ