JALANDHAR WEATHER

ਬਸਪਾ ਪ੍ਰਧਾਨ ਆਰਮਸਟ੍ਰਾਂਗ ਦੀ ਹੱਤਿਆ ਬੇਹੱਦ ਦੁਖਦਾਈ ਘਟਨਾ- ਐਮ.ਕੇ. ਸਟਾਲਿਨ

ਚੇੱਨਈ, 6 ਜੁਲਾਈ- ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਕੇ. ਸਟਾਲਿਨ ਨੇ ਟਵੀਟ ਕਰ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਆਰਮਸਟ੍ਰਾਂਗ ਦੀ ਹੱਤਿਆ ਹੈਰਾਨ ਕਰਨ ਵਾਲੀ ਅਤੇ ਡੂੰਘੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਰਾਤੋਂ-ਰਾਤ ਕਤਲ ਵਿਚ ਸ਼ਾਮਿਲ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਆਰਮਸਟ੍ਰਾਂਗ ਦੀ ਪਾਰਟੀ, ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਨਾ ਚਾਹੁੰਦਾ ਹਾਂ। ਮੈਂ ਦੁਖੀ ਹਾਂ ਅਤੇ ਮੈਂ ਪੁਲਿਸ ਅਧਿਕਾਰੀਆਂ ਨੂੰ ਕੇਸ ਨੂੰ ਤੇਜ਼ੀ ਨਾਲ ਚਲਾਉਣ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਨਿਆਂ ਦੇ ਕਟਹਿਰੇ ਵਿਚ ਲਿਆਉਣ ਦੇ ਆਦੇਸ਼ ਦਿੱਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ