JALANDHAR WEATHER

ਸੁਧਾਰਵਾਦੀ ਮਸੂਦ ਪੇਜ਼ੇਸ਼ਕਿਅਨ ਬਣੇ ਈਰਾਨ ਦੇ ਨਵੇਂ ਰਾਸ਼ਟਰਪਤੀ

ਤਹਿਰਾਨ, 6 ਜੁਲਾਈ- ਈਰਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚ ਸੁਧਾਰਵਾਦੀ ਮਸੂਦ ਪੇਜ਼ੇਸ਼ਕਿਅਨ ਨੇ ਜਿੱਤ ਹਾਸਲ ਕੀਤੀ ਹੈ, ਉਨ੍ਹਾਂ ਨੇ ਆਪਣੇ ਵਿਰੋਧੀ ਸਈਦ ਜਲੀਲੀ ਨੂੰ ਹਰਾਇਆ। ਮਸੂਦ ਪੇਸ਼ੇ ਵਜੋਂ ਦਿਲ ਦੇ ਸਰਜਨ ਹਨ ਅਤੇ ਉਹ ਇਰਾਨ ਦੀ ਤਬਰੀਜ ਮੈਡੀਕਲ ਯੂਨੀਵਰਸਿਟੀ ਦੇ ਮੁਖੀ ਰਹੇ ਹਨ। ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਹੁਤਮ ਹਾਸਲ ਕਰਨ ਦੇ ਨਾਲ ਹੀ ਉਹ ਦੇਸ਼ ਦੇ ਅਗਲੇ ਰਾਸ਼ਟਰਪਤੀ ਬਣ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ