JALANDHAR WEATHER

ਹਾਥਰਸ ਹਾਦਸਾ: ਘਟਨਾ ਤੋਂ ਬਾਅਦ ਮੁੱਖ ਦੋਸ਼ੀ ਭੱਜਿਆ ਦਿੱਲੀ, ਯੂ.ਪੀ. ਪੁਲਿਸ ਨੇ ਲਿਆ ਹਿਰਾਸਤ ਵਿਚ

ਨੋਇਡਾ, 6 ਜੁਲਾਈ- ਬੀਤੀ 2 ਜੁਲਾਈ ਨੂੰ 121 ਲੋਕਾਂ ਦੀ ਜਾਨ ਲੈਣ ਵਾਲੀ ਹਾਥਰਸ ਭਾਜੜ ਦਾ ਮੁੱਖ ਦੋਸ਼ੀ ਦੇਵਪ੍ਰਕਾਸ਼ ਮਧੂਕਰ ਘਟਨਾ ਤੋਂ ਬਾਅਦ ਦਿੱਲੀ ਭੱਜ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਪੁਲਿਸ ਨੇ ਦੇਰ ਰਾਤ ਉਸ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਮਧੂਕਰ ਦੇ ਵਕੀਲ ਨੇ ਸ਼ੁੱਕਰਵਾਰ ਦੇਰ ਰਾਤ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਵੱਕਿਲ ਨੇ ਦਿੱਲੀ ਵਿਚ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਧੁਕਰ ਨੂੰ ਹਾਥਰਸ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੀ ਟੀਮ ਨੇ ਹਿਰਾਸਤ ਵਿਚ ਲਿਆ ਸੀ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਅਧਿਕਾਰਤ ਤੌਰ ’ਤੇ ਮਧੂਕਰ ਦੀ ਗ੍ਰਿਫ਼ਤਾਰੀ ਦਾ ਐਲਾਨ ਨਹੀਂ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ