JALANDHAR WEATHER

ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਮਿਲਣ ਹਸਪਤਾਲ ਪੁੱਜੇ ਸੁਨੀਲ ਜਾਖੜ

ਲੁਧਿਆਣਾ, 6 ਜੁਲਾਈ- (ਰੁਪੇਸ਼ ਕੁਮਾਰ)- ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ਥਾਪਰ ਦਾ ਹਾਲ ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਸ ਘਟਨਾ ’ਤੇ ਇਕ ਸ਼ਬਦ ਵੀ ਨਹੀਂ ਬੋਲਿਆ ਗਿਆ ਹੈ, ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਸੂਬੇ ਦੇ ਲਈ ਕਿੰਨੇ ਕੁ ਸੰਵੇਦਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ਤੇ ਮੁੱਖ ਮੰਤਰੀ ਸੂਬੇ ਨੂੰ ਚਲਾਉਣ ਵਿਚ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਹਿੰਦੂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ