JALANDHAR WEATHER

ਐਡਵੋਕੇਟ ਧਾਮੀ ਨੇ ਬਰਤਾਨੀਆ 'ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆ ਵਿਚ ਨਾਮਣਾ ਖੱਟਿਆ ਹੈ। ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ-ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ