JALANDHAR WEATHER

ਐਮਾ ਜੱਟਾਂ ਦੇ ਨੌਜਵਾਨ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ

ਕੋਟਫ਼ਤੂਹੀ, 7 ਜੁਲਾਈ (ਅਵਤਾਰ ਸਿੰਘ ਅਟਵਾਲ)-ਪਿੰਡ ਐਮਾ ਜੱਟਾਂ ਦੇ ਇਕ 17 ਸਾਲਾਂ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾਣ ਨਾਲ ਉਸ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ 17 ਸਾਲਾਂ ਸਿਧਾਰਥ ਪੁੱਤਰ ਸੰਜੀਵ ਕੁਮਾਰ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ । ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨੂੰ ਬੰਗਾ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲੈ ਕੇ ਗਏ । ਜਿੱਥੇ ਡਾਕਟਰ ਨਾ ਹੋਣ ਕਰ ਕੇ ਉਸ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਲੈ ਗਏ ਤੇ ਇਲਾਜ ਦੌਰਾਨ ਮੌਤ ਹੋ ਗਈ । ਪੁਲਿਸ ਚੌਕੀ ਕੋਟਫ਼ਤੂਹੀ ਦੇ ਅਧਿਕਾਰੀਆਂ ਨੇ ਪਿਤਾ ਦੇ ਬਿਆਨਾਂ ਉੱਪਰ ਕਾਰਵਾਈ ਕਰ ਕੇ ਨੌਜਵਾਨ ਦੀ ਲਾਸ਼ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ