JALANDHAR WEATHER

ਉੱਤਰਾਖੰਡ ਅਤੇ ਹੋਰ ਰਾਜਾਂ 'ਚ ਭਾਰੀ ਮੀਂਹ ਤੋਂ ਬਾਅਦ ਨਦੀਆਂ 'ਚ ਹੜ੍ਹ ਦੀ ਚਿਤਾਵਨੀ

ਦੇਹਰਾਦੂਨ, 7 ਜੁਲਾਈ- ਦੇਸ਼ ਦੇ ਕਈ ਸੂਬਿਆਂ 'ਚ ਮੌਨਸੂਨ ਦੀ ਭਾਰੀ ਬਾਰਿਸ਼ ਹੋ ਰਹੀ ਹੈ। ਪਹਾੜੀ ਰਾਜ ਉੱਤਰਾਖੰਡ ਵਿਚ ਮੀਂਹ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਸੂਬੇ 'ਚ ਮੀਂਹ ਕਾਰਨ ਕਈ ਨਦੀਆਂ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਮੱਦੇਨਜ਼ਰ ਲੋਕਾਂ ਨੂੰ ਨਦੀਆਂ, ਨਾਲਿਆਂ ਅਤੇ ਟੋਇਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਗੜ੍ਹਵਾਲ ਡਿਵੀਜ਼ਨ ਵਿਚ ਭਾਰੀ ਮੀਂਹ ਤੋਂ ਬਾਅਦ ਚਾਰਧਾਮ ਯਾਤਰਾ ਅੱਜ ਲਈ ਮੁਲਤਵੀ ਕਰ ਦਿੱਤੀ ਗਈ ਹੈ। ਰਾਜਸਥਾਨ ਅਤੇ ਪੂਰਬੀ ਰਾਜ ਆਸਾਮ ਵਿਚ ਭਾਰੀ ਮੀਂਹ ਕਾਰਨ ਸਥਿਤੀ ਨਾਜ਼ੁਕ ਬਣੀ ਹੋਈ ਹੈ। ਆਸਾਮ ਵਿਚ ਹੜ੍ਹ ਕਾਰਨ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿਚ ਵੀ ਭਾਰੀ ਮੀਂਹ ਪੈ ਰਿਹਾ ਹੈ। ਟੋਂਕ ਜ਼ਿਲ੍ਹੇ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ