JALANDHAR WEATHER

ਸੁਖਬੀਰ ਸਿੰਘ ਬਾਦਲ ਨੇ ਬਰਤਾਨੀਆ ਦੇ ਹਾਊਸ ਆਫ਼ ਕਾਮਨਜ਼ ਲਈ ਚੁਣੇ ਗਏ 11 ਸਿੱਖ ਐਮਪੀਜ਼ ਨੂੰ ਦਿੱਤੀ ਵਧਾਈ

ਚੰਡੀਗੜ੍ਹ,7 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਰਤਾਨੀਆ ਵਿਚ ਹਾਊਸ ਆਫ਼ਕਾਮਨਜ਼ ਲਈ ਚੁਣੇ ਗਏ 11 ਸਿੱਖ ਮੈਂਬਰ ਪਾਰਲੀਮੈਂਟ (ਐਮਪੀਜ਼) ਨੂੰ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਉਹ ਸਿੱਖੀ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਾਂਝੇ ਤੌਰ ’ਤੇ ਕੰਮ ਕਰਨ ਤਾਂ ਜੋ ਸਿੱਖ ਕੌਮ ਖ਼ਿਲਾਫ਼ ਨਫ਼ਰਤੀ ਅਪਰਾਧ ਰੋਕੇ ਜਾ ਸਕਣ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 1911 ਵਿਚ ਵਸਣ ਵਾਲੇ ਪਹਿਲੇ ਸਿੱਖਾਂ ਤੋਂ ਲੈ ਕੇ 1950ਵਿਆਂ ਵਿਚ ਵੱਡੀ ਗਿਣਤੀ ਵਿਚ ਸਿੱਖਾਂ ਦੇ ਹਿਜ਼ਰਤ ਕਰਨ ਤੱਕ ਸਿੱਖਾਂ ਨੇ ਬਰਤਾਨੀਆ ਲਈ ਜੀਵਨ ਦੇ ਵੱਖ-ਵੱਖ ਖੇਤਰਾਂ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਹ ਦੇਸ਼ ਦਾ ਚੌਥਾ ਸਭ ਤੋਂ ਵੱਡਾ ਧਾਰਮਿਕ ਸਮੂਹ ਹਨ। ਉਨ੍ਹਾਂ ਕਿਹਾ ਕਿ ਇਹ ਦੁਨੀਆਂ ਭਰ ਵਿਚ ਵਸਦੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ ਕਿ ਕੌਮ ਦੇ 11 ਮੈਂਬਰ ਐਮ.ਪੀ. ਚੁਣੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ