JALANDHAR WEATHER

ਕਿਸਾਨ ’ਤੇ ਚੱਲੀ ਗੋਲੀ, ਗੰਭੀਰ ਜ਼ਖ਼ਮੀ

ਜੰਡਿਆਲਾ ਮੰਜਕੀ, 8 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਸੁੰਨੜ ਕਲਾਂ ਵਿਚ ਅੱਜ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਇਕ ਕਿਸਾਨ ’ਤੇ ਗੋਲੀਆਂ ਚਲਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਖ਼ੇਤਾਂ ਵਿਚ ਝੋਨਾ ਲਗਾ ਰਹੇ ਆਪਣੀ ਲੇਬਰ ਕੋਲ ਪਹੁੰਚੇ ਕਿਸਾਨ ਰੇਸ਼ਮ ਸਿੰਘ ਪੁੱਤਰ ਅਮਰੀਕ ਸਿੰਘ ’ਤੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਗੰਭੀਰ ਫੱਟੜ ਹੋ ਗਿਆ ਤੇ ਉਸ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਲਿਜਾਇਆ ਗਿਆ ਹੈ। ਮੌਕੇ ’ਤੇ ਪੁੱਜੀ ਥਾਣਾ ਨੂਰਮਹਿਲ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ