JALANDHAR WEATHER

ਜਲੰਧਰ ਜ਼ਿਮਨੀ ਚੋਣਾਂ: ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ

ਜਲੰਧਰ, 8 ਜੁਲਾਈ- 10 ਜੁਲਾਈ ਨੂੰ ਜਲੰਧਰ ਪੱਛਮੀ ਹਲਕੇ ਵਿਚ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਵੇਗੀ, ਜਿਸ ਸੰਬੰਧੀ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ। ਇਸ ਦੌਰਾਨ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਵਲੋਂ ਕਿਸੇ ਵੀ ਤਰ੍ਹਾਂ ਦੀ ਚੋਣ ਰੈਲੀ ਜਾਂ ਮੀਟਿੰਗ ’ਤੇ ਪਾਬੰਦੀ ਰਹੇਗੀ ਅਤੇ ਇਸ ਦੇ ਨਾਲ ਹੀ ਕੋਈ ਵੀ ਬਾਹਰੀ ਆਗੂ ਹਲਕੇ ਵਿਚ ਨਹੀਂ ਰਹਿ ਸਕੇਗਾ। ਦੱਸ ਦੇਈਏ ਕਿ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਕਾਰਨ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ