JALANDHAR WEATHER

ਅੱਜ ਤੋਂ ਦੋ ਦਿਨਾਂ ਲਈ ਰੂਸ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 8 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਲਈ ਰੂਸ ਦੇ ਦੌਰੇ ’ਤੇ ਜਾਣਗੇ। ਯੂਕਰੇਨ ਵਿਚ ਵਿਸ਼ੇਸ਼ ਫ਼ੌਜੀ ਅਭਿਆਨ ਸ਼ੁਰੂ ਕਰਨ ਤੋਂ ਬਾਅਦ ਰੂਸ ਦੀ ਇਹ ਪ੍ਰਧਾਨ ਮੰਤਰੀ ਦੀ ਪਹਿਲੀ ਯਾਤਰਾ ਹੋਵੇਗੀ। ਇਸ ਦੌਰਾਨ ਪ੍ਰਧਾਨ ਮੰਤਰੀ 22ਵੇਂ ਭਾਰਤ ਰੂਸ ਸੰਮੇਲਨ ਵਿਚ ਵੀ ਹਿੱਸਾ ਲੈਣਗੇ। ਰੂਸ ਵਿਚ ਭਾਰਤ ਦੇ ਰਾਜਦੂਤ ਵਿਨੈ ਕੁਮਾਰ ਨੇ ਇਸ ਯਾਤਰਾ ਨੂੰ ਬੇਹੱਦ ਮਹੱਤਵਪੂਰਨ ਦੱਸਿਆ ਹੈ। ਪ੍ਰਧਾਨ ਮੰਤਰੀ ਦੀ ਇਹ ਯਾਤਰਾ ਰੂਸ ਅਤੇ ਯੂਕਰੇਨ ਵਿਚ ਚੱਲ ਰਹੇ ਤਣਾਅ ਦੌਰਾਨ ਹੋ ਰਹੀ ਹੈ। ਮਾਸਕੋ ਵਿਚ ਆਪਣੇ ਠਹਿਰਾਅ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਗੱਲਬਾਤ ਅਤੇ ਚਰਚਾ ਕਰਨ ਦੀ ਉਮੀਦ ਹੈ। ਚਰਚਾ ਦੇ ਏਜੰਡੇ ਵਿਚ ਦੁਵੱਲੇ ਸਹਿਯੋਗ, ਵਪਾਰ ਅਤੇ ਖ਼ੇਤਰੀ ਸੁਰੱਖਿਆ ਮੁੱਦਿਆਂ ਸਮੇਤ ਹੋਰ ਕਈ ਅਹਿਮ ਮੁੱਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ