JALANDHAR WEATHER

9 ਤੇ 10 ਜੁਲਾਈ ਨੂੰ ਪ੍ਰਧਾਨ ਮੰਤਰੀ ਮੋਦੀ ਜਾਣਗੇ ਆਸਟ੍ਰੀਆ

ਨਵੀਂ ਦਿੱਲੀ, 8 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ 9 ਤੋਂ 10 ਜੁਲਾਈ ਤੱਕ ਆਸਟ੍ਰੀਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਾ ਇਹ ਦੌਰਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ 41 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਆਸਟ੍ਰੀਆ ਦੇ ਦੌਰੇ ’ਤੇ ਜਾ ਰਹੇ ਹਨ। ਇਸ ਤੋਂ ਪਹਿਲਾਂ 1983 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਸਟ੍ਰੀਆ ਦਾ ਦੌਰਾ ਕੀਤਾ ਸੀ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਆਸਟ੍ਰੀਆ ਦੇ ਚਾਂਸਲਰ ਕਾਰਲ ਨੇਹਮਰ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਆਪਣੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਲਿਖਿਆ ਕਿ ਮੈਂ ਉਨ੍ਹਾਂ ਦੇ ਸਵਾਗਤ ਲਈ ਬੇਹੱਦ ਉਤਸੁਕ ਹਾਂ ਅਤੇ ਇਹ ਯਾਤਰਾ ਇਕ ਵਿਸ਼ੇਸ਼ ਸਨਮਾਨ ਹੈ, ਕਿਉਂਕਿ 40 ਸਾਲਾਂ ਤੋਂ ਵਧ ਸਮੇਂ ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਵਲੋਂ ਮੇਰੇ ਦੇਸ਼ ਦੀ ਇਹ ਪਹਿਲੀ ਯਾਤਰਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਨਾਲ ਦੋਵਾਂ ਦੇਸ਼ਾਂ ਵਿਚ ਸੰਬੰਧ ਹੋਰ ਵੀ ਮਜ਼ਬੂਤ ਹੋਣਗੇ ਅਤੇ ਆਪਸੀ ਸਹਿਯੋਗ ਦੇ ਨਵੇਂ ਰਾਹ ਖੁੱਲ੍ਹਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ