JALANDHAR WEATHER

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 8 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਲਈ ਬੰਦ ਬੰਦ ਕਟਵਾਉਣ ਵਾਲੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਗਾਇਨ ਕੀਤਾ ਗਿਆ ਤੇ ਕਥਾਵਾਚਕਾਂ ਨੇ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਸੁਪਰਡੈਂਟ ਨਿਸ਼ਾਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ