JALANDHAR WEATHER

ਭਾਈ ਮਨੀ ਸਿੰਘ ਦੇ ਸ਼ਹੀਦੀ ਸਥਾਨ ਨੂੰ ਬਚਾਉਣ ਲਈ ਅੱਗੇ ਆਉਣ ਸੰਸਥਾਵਾਂ- ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 8 ਜੁਲਾਈ (ਰਣਜੀਤ ਸਿੰਘ ਰਾਜੂ)- ਅੱਜ ਜਦੋਂ ਸਿੱਖ ਕੌਮ, ਕੌਮ ਦੇ ਮਹਾਨ ਲਿਖਾਰੀ ਅਤੇ ਆਪਣੇ ਬੰਦ ਬੰਦ ਕਟਵਾਉਣ ਵਾਲੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਹੈ, ਤਾਂ ਇਸ ਮਸਲੇ ਵੱਲ ਧਿਆਨ ਦੇਣਾ ਅਤਿ ਜ਼ਰੂਰੀ ਹੈ ਕਿ ਲਾਹੌਰ ’ਚ ਸਥਿਤ ਭਾਈ ਮਨੀ ਸਿੰਘ ਦੇ ਸ਼ਹੀਦੀ ਵਾਲੇ ਅਸਥਾਨ ’ਤੇ ਸ਼ਹੀਦੀ ਸਮਾਰਕ ਦੀ ਥਾਂ ਦੁਕਾਨਾਂ ਬਣੀਆਂ ਹੋਈਆਂ ਹਨ। ਸਮੁੱਚੀਆਂ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਉਕਤ ਸ਼ਹੀਦੀ ਸਥਾਨ ਵਾਲੀ ਥਾਂ ਉੱਪਰ ਸ਼ਹੀਦੀ ਯਾਦਗਾਰ ਦਾ ਨਿਰਮਾਣ ਕਰਵਾਉਣ ਲਈ ਜ਼ੋਰਦਾਰ ਯਤਨ ਸ਼ੁਰੂ ਕਰਨੇ ਚਾਹੀਦੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ