JALANDHAR WEATHER

ਝਾਰਖ਼ੰਡ: ਹੇਮੰਤ ਸੋਰੇਨ ਨੇ ਜਿੱਤਿਆ ਭਰੋਸੇ ਦਾ ਵੋਟ

ਰਾਂਚੀ, 8 ਜੁਲਾਈ- ਝਾਰਖ਼ੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਆਪਣੇ ਹੱਕ ਵਿਚ 45 ਵਿਧਾਇਕਾਂ ਦੀਆਂ ਵੋਟਾਂ ਨਾਲ ਭਰੋਸੇ ਦਾ ਵੋਟ ਜਿੱਤ ਲਿਆ ਹੈ। ਹੇਮੰਤ ਸੋਰੇਨ ਨੇ ਰਾਜ ਵਿਧਾਨ ਸਭਾ ਵਿਚ ਅੱਜ ਭੋਰੇਸ ਦਾ ਮਤਾ ਪੇਸ਼ ਕੀਤਾ ਸੀ ਅਤੇ ਸਪੀਕਰ ਰਬਿੰਦਰ ਨਾਥ ਮਹਤੋ ਨੇ ਇਸ ’ਤੇ ਬਹਿਸ ਲਈ ਇਕ ਘੰਟੇ ਦਾ ਸਮਾਂ ਦਿੱਤਾ ਸੀ। ਸੋਰੇਨ ਨੂੰ ਇਨਫ਼ੋਰਸਮੈਂਟ ਡਾਇਰਕਟੋਰੇਟ ਨੇ 31 ਜਨਵਰੀ ਨੂੰ ਗਿ੍ਰਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੇਮੰਤ ਸੋਰੇਨ ਨੂੰ ਬੀਤੀ 28 ਜੂਨ ਨੂੰ ਝਾਰਖ਼ੰਡ ਹਾਈ ਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆਏ ਸਨ ਅਤੇ 4 ਜੁਲਾਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ