JALANDHAR WEATHER

ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ

ਬਠਿੰਡਾ, 8 ਜੁਲਾਈ- ਇਕ ਵਿਅਕਤੀ ’ਤੇ ਦੋ ਵਿਅਕਤੀਆਂ ਨੇ ਜਨਤਕ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਜਸਪਾਲ ਸਿੰਘ ਅਠਿਆਣੀ (40) ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਬੀਤੇ ਦਿਨ ਮੌੜ ਮੰਡੀ ਨੇੜੇ ਹੋਏ ਇਸ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਸੀ, ਜਿਸ ’ਚ ਅਠਿਆਨੀ ਜ਼ਮੀਨ ’ਤੇ ਪਿਆ ਸੀ ਜਦੋਂਕਿ ਹਮਲਾਵਰ ਉਸ ’ਤੇ ਹਥਿਆਰਾਂ ਨਾਲ ਵਾਰ ਕਰ ਰਹੇ ਸਨ। ਉਪ ਪੁਲਿਸ ਕਪਤਾਨ (ਮੌੜ) ਰਾਹੁਲ ਭਾਰਦਵਾਜ ਨੇ ਕਿਹਾ ਕਿ ਹਮਲਾ ਪੁਰਾਣੀ ਰੰਜਿਸ਼ ਦਾ ਨਤੀਜਾ ਹੈ। ਅਠਿਆਈ 2020 ਦੇ ਇਕ ਕਤਲ ਕੇਸ ਵਿਚ ਮੁਲਜ਼ਮਾਂ ਵਿਚੋਂ ਇਕ ਸੀ। ਪੁਲਿਸ ਨੇ ਦੱਸਿਆ ਕਿ ਛੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਸੂਬੇ ਦੀ ‘ਆਪ’ ਸਰਕਾਰ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ