ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
ਚੱਬਾ, 10 ਜੁਲਾਈ (ਜੱਸਾ ਅਨਜਾਣ)-ਅੰਮ੍ਰਿਤਸਰ-ਤਰਨਤਾਰਨ ਰੋਡ ਅਤੇ ਬਲਾਕ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਦੇ 20 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਮਾਤਾ ਰਾਣੋ ਵਿਧਵਾ ਪਤਨੀ ਪੱਪੂ ਸਿੰਘ ਨੇ ਦੱਸਿਆ ਕਿ ਮੇਰਾ ਪੁੱਤਰ ਜੀਤ ਸਿੰਘ ਜੋ ਕੁਝ ਸਮੇਂ ਤੋਂ ਨਸ਼ਿਆਂ ਦਾ ਆਦੀ ਹੋ ਗਿਆ ਸੀ, ਜਿਸ ਦੀ ਅੱਜ ਨਸ਼ੇ ਦਾ ਟੀਕਾ ਲਗਾਉਣ ਕਰਕੇ ਮੌਤ ਹੋ ਗਈ।