ਬਿਮਸਟੇਕ ਦੇ ਵਿਦੇਸ਼ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ, 12 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਬਿਮਸਟੇਕ (ਬਹੁ-ਖੇਤਰੀ ਤਕਨੀਕੀ ਅਤੇ ਆਰਥਿਕ ਸਹਿਯੋਗ ਲਈ ਬੰਗਾਲ ਦੀ ਖਾੜੀ ਦੀ ਪਹਿਲਕਦਮੀ) ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਿਹਾ ਕਿ ਬਿਮਸਟੇਕ ਦੇ ਵਿਦੇਸ਼ ਮੰਤਰੀਆਂ ਨੂੰ ਮਿਲ ਕੇ ਖੁਸ਼ੀ ਹੋਈ। ਸੰਪਰਕ, ਊਰਜਾ, ਵਪਾਰ, ਸਿਹਤ, ਖੇਤੀਬਾੜੀ, ਵਿਗਿਆਨ, ਸੁਰੱਖਿਆ ਅਤੇ ਲੋਕਾਂ ਤੋਂ ਲੋਕਾਂ ਦੇ ਆਦਾਨ-ਪ੍ਰਦਾਨ ਸਮੇਤ ਖੇਤਰੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਬਿਮਸਟੇਕ ਦੇ ਸਫ਼ਲ ਸਿਖ਼ਰ ਸੰਮੇਲਨ ਲਈ ਥਾਈਲੈਂਡ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।