ਤਲਵੰਡੀ ਡੱਡੀਆਂ ਦੇ ਨੌਜਵਾਨ ਦੀ ਅਮਰੀਕਾ 'ਚ ਸੜਕ ਹਾਦਸੇ ਵਿਚ ਮੌਤ
ਚੌਲਾਂਗ, 14 ਜੁਲਾਈ (ਸੁਖਦੇਵ ਸਿੰਘ)-ਇਥੋਂ ਨਜ਼ਦੀਕ ਪੈਂਦੇ ਪਿੰਡ ਤਲਵੰਡੀ ਡੱਡੀਆਂ (ਪੱਤੀ ਮੀਰਾਂਪੁਰ) ਨਾਲ ਸੰਬੰਧਿਤ ਵਿਅਕਤੀ ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਰ ਪੁੱਤਰ ਸਰਪੰਚ ਗੁਰਬਖਸ਼ ਸਿੰਘ ਦੇ ਰੂਪ ਵਿਚ ਹੋਈ ਹੈ ਜੋ ਕਾਫ਼ੀ ਲੰਬੇ ਸਮੇਂ ਤੋਂ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਰਹਿ ਰਿਹਾ ਸੀ। ਜਦੋਂ ਉਹ ਆਪਣੇ ਸਟੋਰ ਤੋਂ ਵਾਪਸ ਆ ਰਿਹਾ ਸੀ, ਉਸ ਦੀ ਕਾਰ ਵਿਚ ਪਿੱਛੋਂ ਆ ਰਹੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕਾਰ ਅੱਗੇ ਜਾ ਰਹੇ ਟਰੱਕ ਵਿਚ ਜਾ ਵੱਜੀ। ਹਾਦਸੇ ਵਿਚ ਕੁਲਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ।