JALANDHAR WEATHER

ਪੰਜਾਬ ਸਰਕਾਰ ਦੇ 28 ਮਹੀਨਿਆਂ ਦੇ ਕਾਰਜਕਾਲ 'ਚ ਨਸ਼ੇ ਨਾਲ 587 ਮੌਤਾਂ ਹੋਈਆਂ - ਵਿਨੀਤ ਜੋਸ਼ੀ

ਚੰਡੀਗੜ੍ਹ, 18 ਜੁਲਾਈ-ਪੰਜਾਬ ਸਰਕਾਰ ਦੇ 28 ਮਹੀਨਿਆਂ ਦੇ ਅਰਸੇ ਦਰਮਿਆਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਇਹ ਗੱਲ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਪ੍ਰਦੇਸ਼ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਕਹੀ, ਜਿਨ੍ਹਾਂ ਨੇ ਅੱਜ ਚੰਡੀਗੜ੍ਹ 'ਚ ਇਸ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। ਜੋਸ਼ੀ ਨੇ ਆਖਿਆ ਕਿ ਪੰਜਾਬ 'ਚੋਂ ਨਸ਼ਾ ਖਤਮ ਕਰਨ ਦੇ ਚੋਣ ਵਾਅਦੇ ਨਾਲ ਸੱਤਾ 'ਚ ਆਏ ਮੁੱਖ ਮੰਤਰੀ ਨੇ ਨਸ਼ਾ ਤਾਂ ਕੀ ਖਤਮ ਕਰਨਾ ਸੀ, ਸਗੋਂ ਉਨ੍ਹਾਂ ਦੇ ਰਾਜ 'ਚ ਨਸ਼ਾ ਹੁਣ ਮਹਾਮਾਰੀ ਦਾ ਰੂਪ ਧਾਰਨ ਕਰ ਚੁੱਕਾ ਹੈ, ਜਿਸ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ 26 ਜੂਨ 2022, 2023 ਅਤੇ 2024 ਨੂੰ ਤਿੰਨ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਆਏ ਸਨ ਪਰ ਇਕ ਵੀ ਵੱਡਾ ਸੂਬਾ ਪੱਧਰੀ ਨਸ਼ਾ ਵਿਰੋਧੀ ਪ੍ਰੋਗਰਾਮ ਨਹੀਂ ਮਨਾਇਆ ਗਿਆ ਅਤੇ ਇੰਨਾ ਹੀ ਨਹੀਂ, ਇਕ ਇਸ਼ਤਿਹਾਰ ਵੀ ਜਾਰੀ ਨਹੀਂ ਕੀਤਾ ਗਿਆ। ਲੱਗਦਾ ਹੈ ਕਿ ਹੁਣ ਪੂਰੀ ਆਮ ਆਦਮੀ ਪਾਰਟੀ ਨੂੰ ਨਸ਼ਿਆਂ ਦੀ ਰੋਕਥਾਮ ਲਈ ਸੱਪ ਸੂੰਘ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ