JALANDHAR WEATHER

'ਆਪ' ਸਰਕਾਰ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ 'ਚ ਲੱਗੀ - ਸ. ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 18 ਜੁਲਾਈ-ਐਸ.ਵਾਈ.ਐਲ. 'ਤੇ ਮੁੱਖ ਮੰਤਰੀ ਦੇ ਬਿਆਨ 'ਤੇ ਐਡਵੋਕੇਟ ਸ. ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਧਾਨ ਲੀਗਲ ਸੈੱਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ 'ਤੇ ਡਾਕਾ ਮਾਰਨ 'ਚ ਲੱਗੀ ਹੋਈ ਹੈ। ਪੰਜਾਬ ਦੇ ਪਾਣੀਆਂ ਉਤੇ ਡਾਕਾ ਮਾਰ ਕੇ ਹਰਿਆਣਾ ਤੇ ਦਿੱਲੀ ਵਿਚ ਸਿਆਸਤ ਚਮਕਾਉਣਾ ਚਾਹੁੰਦੀ ਹੈ। ਭਗਵੰਤ ਮਾਨ ਹਰਿਆਣਾ ਵਿਚ ਜਾ ਕੇ ਪ੍ਰਚਾਰ ਦੌਰਾਨ ਪੱਤਰਕਾਰ ਦੇ ਸਵਾਲ ਉਤੇ ਬੋਲ ਰਹੇ ਹਨ ਕਿ ਐਸ. ਵਾਈ. ਐਲ. ਮਾਮਲਾ ਸੁਪਰੀਮ ਕੋਰਟ ਦੇ ਹੱਥ ਵਿਚ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ