JALANDHAR WEATHER

ਕਿਸਾਨਾਂ ਵਲੋਂ ਪਾਵਰਕਾਮ ਦੀ ਸਬ-ਡਵੀਜ਼ਨ ਜਸਤਰਵਾਲ ਵਿਖੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ

ਓਠੀਆਂ, 21 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਕਿਸਾਨ ਯੂਨੀਅਨ ਨੇ ਪਾਵਰਕਾਮ ਦੀ ਸਬ-ਡਵੀਜ਼ਨ ਜਸਤਰਵਾਲ ਵਿਖੇ ਬਿਜਲੀ ਮੁਲਾਜ਼ਮਾਂ ਤੇ ਸਰਕਾਰ ਖਿਲਾਫ ਪਿੱਟ-ਸਿਆਪਾ ਕੀਤਾ। ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਅਧੀਨ ਪੈਂਦੀ ਪਾਵਰਕਾਮ ਦੀ ਸਬ-ਡਵੀਜ਼ਨ ਜਸਤਰਵਾਲ ਦੇ ਪਿੰਡ ਤੱਲੇ ਦੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਝੋਨੇ ਦੇ ਸੀਜ਼ਨ ਵਿਚ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਦੁਖੀ ਹੋ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। 2 ਦਿਨਾਂ ਤੋਂ ਬਿਜਲੀ ਨਾ ਆਉਣ ਕਾਰਨ ਰੋਹ ਵਿਚ ਆਏ ਕਿਸਾਨਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖਤ ਨਿਖੇਧੀ  ਕਰਦਿਆਂ ਕਿਹਾ ਕਿ ਇਨ੍ਹਾਂ ਦੇ ਰਾਜ ਵਿਚ ਬੰਬੀਆਂ ਵਾਲੀ ਤਿੰਨ ਫੇਸ ਬਿਜਲੀ ਦੀ ਖਸਤਾ ਹਾਲਤ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਬਹੁਤ ਖਰਾਬ ਹੋ ਰਹੀ ਹੈ। ਕਿਸਾਨਾਂ ਕਿਹਾ ਕਿ ਜੇਕਰ ਬਿਜਲੀ ਦੀ ਸਪਲਾਈ ਠੀਕ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਖਿਲਾਫ ਧਰਨੇ ਲਗਾਏ ਜਾਣਗੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ