JALANDHAR WEATHER

ਪੈਰਿਸ ਉਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫ਼ਰਾਂਸ ਰੇਲ ਨੈੱਟਵਰਕ ’ਤੇ ਵੱਡਾ ਹਮਲਾ

ਪੈਰਿਸ, 26 ਜੁਲਾਈ- ਪੈਰਿਸ ’ਚ ਓਲੰਪਿਕ ਸ਼ੁਰੂ ਹੋਣ ਤੋਂ ਕੁਝ ਘੰਟੇ ਪਹਿਲਾਂ ਹੀ ਰੇਲ ਨੈੱਟਵਰਕ ’ਤੇ ਵੱਡਾ ਹਮਲਾ ਹੋਇਆ ਹੈ। ਫਰਾਂਸ ਦੀ ਰੇਲਵੇ ਕੰਪਨੀ ਨੇ ਕਿਹਾ ਕਿ ਹਾਈ-ਸਪੀਡ ਟੀ.ਜੀ.ਵੀ. ਨੈੱਟਵਰਕ ਨੂੰ ਵੱਡਾ ਨੁਕਸਾਨ ਪਹੁੰਚਾਇਆ ਗਿਆ ਹੈ। ਰੇਲ ਕੰਪਨੀ ਨੇ ਸਾਰੇ ਯਾਤਰੀਆਂ ਨੂੰ ਆਪਣੀ ਯਾਤਰਾ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਟਰੇਨ ਨੈੱਟਵਰਕ ਵਿਚ ਨੁਕਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਟਰੇਨ ਆਪ੍ਰੇਟਰ ਐਸ. ਐਨ.ਸੀ. ਐਫ਼. ਨੇ ਪੈਰਿਸ ਓਲੰਪਿਕ ਦੇ ਉਦਘਾਟਨੀ ਸਮਾਰੋਹ ਤੋਂ ਕੁਝ ਘੰਟੇ ਪਹਿਲਾਂ, ਕਿਹਾ ਕਿ ਵਾਪਰੀਆਂ ਘਟਨਾਵਾਂ ਕਾਰਨ ਰੇਲਗੱਡੀਆਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਹਮਲੇ ਵਿਚ 8 ਲੱਖ ਯਾਤਰੀ ਪ੍ਰਭਾਵਿਤ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ