JALANDHAR WEATHER

ਬਹੁਕਰੋੜੀ ਡਰੱਗ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਦੇ ਪਿਤਾ ਦੀ ਹੋਈ ਮੌਤ, ਅੰਤਿਮ ਸੰਸਕਾਰ ਮੌਕੇ ਸ਼ਾਮਿਲ ਹੋਇਆ ਜਗਦੀਸ਼ ਭੋਲਾ

ਸੰਗਤ ਮੰਡੀ , 26 ਜੁਲਾਈ (ਦੀਪਕ ਸ਼ਰਮਾ )-ਬਹੁਕਰੋੜੀ ਡਰੱਗ ਮਾਮਲੇ ਵਿਚ ਸਜ਼ਾ ਕੱਟ ਰਹੇ ਅਤੇ ਬਰਖ਼ਾਸਤ ਕੀਤੇ ਗਏ ਡੀ.ਐਸ.ਪੀ.ਜਗਦੀਸ਼ ਭੋਲਾ ਦੇ ਪਿਤਾ ਬਲਸ਼ਿੰਦਰ ਸਿੰਘ ਸਿੰਘ 80 ਸਾਲਾ ਦੀ ਮੌਤ ਹੋ ਗਈ । ਅੱਜ ਪਿਤਾ ਦੇ ਅੰਤਿਮ ਸੰਸਕਾਰ ਮੌਕੇ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਰਾਏ ਕੇ ਕਲਾਂ ਵਿਖੇ ਜਗਦੀਸ਼ ਭੋਲਾ ਨੂੰ ਭਾਰੀ ਪੁਲਿਸ ਫੋਰਸ ਦੀ ਸਖ਼ਤ ਸੁਰੱਖਿਆ ਹੇਠ ਲਿਆਂਦਾ ਗਿਆ। ਇਸ ਮੌਕੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਭਾਵਕ ਹੋਏ ਜਗਦੀਸ਼ ਭੋਲਾ ਨੇ ਕਿਹਾ ਹੈ ਕਿ ਅੱਜ ਉਸ ਦੇ ਸਿਰ ਤੋਂ ਉਸ ਦੀਆਂ ਦੁਆਵਾਂ ਮੰਗਣ ਵਾਲੇ ਪਿਤਾ ਦਾ ਸਾਇਆ ਉੱਠ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਸ਼ ਭੋਲਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਕੇਸਾਂ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ। ਜੇਕਰ ਮੈਂ ਉਸ ਜਾਂਚ ਵਿਚ ਦੋਸ਼ੀ ਪਾਇਆ ਜਾਂਦਾ ਹਾਂ ਤਾਂ ਮੈਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ