JALANDHAR WEATHER

ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ ’ਚ ਤਿੰਨ ਜਵਾਨ ਜ਼ਖ਼ਮੀ, ਇਕ ਅੱਤਵਾਦੀ ਢੇਰ

ਸ੍ਰੀਨਗਰ, 27 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਅੱਜ ਸਵੇਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਤਿੰਨ ਜਵਾਨ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁਕਾਬਲੇ ’ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਵਾਨ ਕਾਮਕਰੀ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ, ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ। ਸੁਰੱਖਿਆ ਬਲਾਂ ਨੂੰ ਕਾਮਕਰੀ ਇਲਾਕੇ ’ਚ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੂਫ਼ੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਇਹ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹਮਲੇ ਤੋਂ ਬਾਅਦ ਅੱਤਵਾਦੀਆਂ ਦੇ ਜੰਗਲ ’ਚ ਭੱਜਣ ਦੀ ਸੰਭਾਵਨਾ ਹੈ। ਵਾਧੂ ਸਿਪਾਹੀ ਭੇਜ ਕੇ ਤਲਾਸ਼ੀ ਲਈ ਜਾ ਰਹੀ ਹੈ ਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ