JALANDHAR WEATHER

ਤਿਹਾੜ ਜੇਲ੍ਹ ’ਚ ਇਕ ਕੈਦੀ ਵਲੋਂ ਕੀਤੇ ਗਏ ਹਮਲੇ ਵਿਚ ਦੋ ਕੈਦੀ ਜ਼ਖ਼ਮੀ

ਨਵੀਂ ਦਿੱਲੀ, 27 ਜੁਲਾਈ- ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਦੋ ਕੈਦੀ ਆਪਣੇ ਵਾਰਡ ਵਿਚ ਕਿਸੇ ਹੋਰ ਕੈਦੀ ਵਲੋਂ ਕੀਤੇ ਗਏ ਤੇਜ਼ਧਾਰ ਹਥਿਆਰ ਨਾਲ ਹਮਲੇ ਵਿਚ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ, ਜੋ ਕਿ ਜੇਲ੍ਹ ਨੰਬਰ 9 ਦੇ ਅੰਦਰ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕੈਦੀਆਂ ’ਤੇ ਉਨ੍ਹਾਂ ਦੇ ਵਿਰੋਧੀ ਗਰੁੱਪ ਦੇ ਮੈਂਬਰ ਨੇ ਹਮਲਾ ਕੀਤਾ ਸੀ, ਜਿਸ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ