JALANDHAR WEATHER

ਨੀਤੀ ਆਯੋਗ ਦੀ ਮੀਟਿੰਗ ’ਚੋਂ ਮਮਤਾ ਬੈਨਰਜੀ ਨੇ ਕੀਤਾ ਵਾਕ-ਆਊਟ

ਨਵੀਂ ਦਿੱਲੀ, 27 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਿੱਲੀ ਵਿਚ ਚੱਲ ਰਹੀ ਨੀਤੀ ਆਯੋਗ ਦੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਵਾਕ-ਆਊਟ ਕਰ ਗਈ। ਪ੍ਰਧਾਨ ਮੰਤਰੀ ਮੋਦੀ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਮੀਟਿੰਗ ਤੋਂ ਵਾਕਆਊਟ ਕਰਨ ਦਾ ਕਾਰਨ ਦੱਸਦੇ ਹੋਏ ਮਮਤਾ ਨੇ ਕਿਹਾ ਕਿ ਵਿਰੋਧੀ ਪੱਖ ਤੋਂ ਸਿਰਫ਼ ਮੈਂ ਹੀ ਮੀਟਿੰਗ ’ਚ ਸ਼ਾਮਿਲ ਹੋਈ ਸੀ। ਭਾਜਪਾ ਦੇ ਮੁੱਖ ਮੰਤਰੀਆਂ ਨੂੰ ਬੋਲਣ ਲਈ 10 ਤੋਂ 20 ਮਿੰਟ ਦਿੱਤੇ ਗਏ, ਜਦੋਂ ਕਿ ਮੈਨੂੰ ਸਿਰਫ਼ 5 ਮਿੰਟ ਮਿਲੇ। ਮਮਤਾ ਨੇ ਕਿਹਾ ਕਿ ਜਦੋਂ ਮੈਂ ਪੱਛਮੀ ਬੰਗਾਲ ਦੇ ਮੁੱਦੇ ’ਤੇ ਬੋਲ ਰਹੀ ਸੀ ਤਾਂ ਮੇਰਾ ਮਾਈਕ ਬੰਦ ਹੋ ਗਿਆ ਸੀ। ਮੈਨੂੰ ਆਪਣੇ ਪੂਰੇ ਵਿਚਾਰ ਪ੍ਰਗਟ ਕਰਨ ਦੀ ਇਜਾਜ਼ਤ ਨਹੀਂ ਸੀ। ਕੀ ਰਾਜ ਦੇ ਮੁੱਦੇ ਰੱਖਣਾ ਗਲਤ ਹੈ? ਇੱਥੇ ਮੇਰਾ ਅਤੇ ਪੱਛਮੀ ਬੰਗਾਲ ਦੇ ਲੋਕਾਂ ਦਾ ਅਪਮਾਨ ਕੀਤਾ ਗਿਆ। ਉੁਧਰ, ਸਰਕਾਰ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ