JALANDHAR WEATHER

ਜਲੰਧਰ : ਦਿਨ-ਦਿਹਾੜੇ ਇੰਪੀਰੀਅਲ ਮੈਡੀਕਲ ਹਾਲ 'ਚ ਲੁੱਟ

ਜਲੰਧਰ, (ਐੱਮ. ਐੱਸ. ਲੋਹੀਆਂ)-ਇਥੋਂ ਦੇ ਕੰਪਨੀ ਬਾਗ ਚੌਕ ਨੇੜੇ ਦਿਨ-ਦਿਹਾੜੇ ਇੰਪੀਰੀਅਲ ਮੈਡੀਕਲ ਹਾਲ ਵਿਚ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਦੋ ਲੁਟੇਰੇ ਹਥਿਆਰਾਂ ਦੀ ਨੋਕ 'ਤੇ ਦੁਕਾਨਦਾਰ ਤੋਂ ਨਕਦੀ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਪੀੜਤ ਨਰੇਸ਼ ਨੇ ਦੱਸਿਆ ਕਿ ਦੁਕਾਨ 'ਤੇ ਦੋ ਨੌਜਵਾਨ ਆਏ ਸਨ, ਜਿਨ੍ਹਾਂ ਵਿਚ ਇਕ ਦੇ ਹੱਥ ਵਿਚ ਦਾਤਰ ਸੀ। ਪੀੜਤ ਨੇ ਦੱਸਿਆ ਕਿ ਲੁਟੇਰੇ ਦੁਕਾਨ ਤੋਂ 45 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਥਾਣਾ ਇੰਚਾਰਜ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ