JALANDHAR WEATHER

ਖਾਲਸਾਈ ਜਾਹੋ-ਜਲਾਲ ਨਾਲ ਮਨਾਈਆਂ ਜਾਣਗੀਆਂ 450 ਸਾਲਾ ਸ਼ਤਾਬਦੀਆਂ - ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 27 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਸਤੰਬਰ ਵਿਚ ਆ ਰਹੀਆਂ ਦੋਵੇਂ 450 ਸਾਲਾ ਸ਼ਤਾਬਦੀਆਂ ਖਾਲਸਾਈ ਜਾਹੋ-ਜਲਾਲ ਨਾਲ ਵੱਡੇ ਪੱਧਰ ਉਤੇ ਮਨਾਈਆਂ ਜਾਣਗੀਆਂ। ਅੱਜ ਇਥੇ ਸ਼ਤਾਬਦੀਆਂ ਸੰਬੰਧੀ ਵੱਖ-ਵੱਖ ਸਬ-ਕਮੇਟੀਆਂ ਦੀ ਸਾਂਝੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ 13 -14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਉਤਸ਼ਾਹ ਸਹਿਤ ਮਨਾਈ ਜਾਵੇਗੀ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਸੰਬੰਧੀ 450 ਸਾਲਾ ਸ਼ਤਾਬਦੀ 16 ਤੋਂ 18 ਸਤੰਬਰ ਦੌਰਾਨ ਸ੍ਰੀ ਗੋਇੰਦਵਾਲ ਸਾਹਿਬ ਦੀ ਧਰਤੀ ਉਤੇ ਉਤਸ਼ਾਹ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਦੌਰਾਨ ਰਾਗ ਦਰਬਾਰ, ਨਗਰ ਕੀਰਤਨ ਅਤੇ ਹੋਰ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਭਾਈ ਰਜਿੰਦਰ ਸਿੰਘ ਮਹਿਤਾ, ਅਲਵਿੰਦਰ ਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਬਚਨ ਸਿੰਘ ਕਰਮੂਵਾਲਾ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਅਤੇ ਹੋਰ ਮੈਂਬਰ ਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ