JALANDHAR WEATHER

ਪਿੰਡ ਸ਼ਹਿਜ਼ਾਦਾ ਦੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

ਡੇਰਾ ਬਾਬਾ ਨਾਨਕ, 27 ਜੁਲਾਈ (ਅਵਤਾਰ ਸਿੰਘ ਰੰਧਾਵਾ)-ਥਾਣਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪੈਂਦੇ ਪਿੰਡ ਸ਼ਹਿਜ਼ਾਦਾ ਦੇ ਵਿਅਕਤੀ ਸਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਕਰੀਬ 55 ਸਾਲਾ ਦਾ ਡੇਰਾ ਬਾਬਾ ਨਾਨਕ ਤੋਂ ਰਮਦਾਸ ਸੜਕ ਉੱਪਰ ਸਤਿਸੰਗ ਆਸ਼ਰਮ ਸ਼ਹਿਜ਼ਾਦਾ ਦੀ ਸਾਹਮਣੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਰਿਵਾਰਕ ਮੈਂਬਰਾਂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸਵਿੰਦਰ ਸਿੰਘ ਉਕਤ ਆਸ਼ਰਮ ਕੋਲ ਪੈਂਦੇ ਖੇਤਾਂ ਵਿਚ ਕਰੀਬ 5 ਕੁ ਵਜੇ ਕੰਮ ਕਰਕੇ ਵਾਪਸ ਪਰਤ ਰਿਹਾ ਸੀ ਜਦੋਂ ਉਹ ਸੜਕ ਉਤੇ ਪਹੁੰਚਿਆ ਤਾਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸਵਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ। ਮੌਕੇ ਉਤੇ ਪਹੁੰਚੀ ਪੁਲਿਸ ਨੇ ਇਕ ਜ਼ਿੰਦਾ ਕਾਰਤੂਸ ਅਤੇ ਇਕ ਖੋਲ ਬਰਾਮਦ ਕੀਤਾ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ਅਤੇ ਨੇੜਲੇ ਖੇਤਰ ਅੰਦਰ ਪੈਂਦੇ ਸੀ. ਸੀ. ਟੀ. ਵੀ. ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ